ਇਬਰਾਨੀ 2:8 - ਪਵਿੱਤਰ ਬਾਈਬਲ8 ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ। See the chapterਪਵਿੱਤਰ ਬਾਈਬਲ O.V. Bible (BSI)8 ਤੈਂ ਸੱਭੋ ਕੁਝ ਉਹ ਦੇ ਪੈਂਰਾ ਹੇਠ ਅਧੀਨ ਕਰ ਦਿੱਤਾ ਹੈ।। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ । ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ। See the chapterਪਵਿੱਤਰ ਬਾਈਬਲ (Revised Common Language North American Edition)8 ਤੁਸੀਂ ਉਸ ਦੇ ਅਧਿਕਾਰ ਵਿੱਚ ਸਭ ਚੀਜ਼ਾਂ ਕਰ ਦਿੱਤੀਆਂ ਹਨ ।” “ਉਸ ਦੇ ਅਧਿਕਾਰ ਵਿੱਚ ਸਭ ਚੀਜ਼ਾਂ ਕਰ ਦਿੱਤੀਆਂ ਹਨ,” ਦਾ ਅਰਥ ਇਹ ਹੈ ਕਿ ਕੋਈ ਵੀ ਚੀਜ਼ ਯਿਸੂ ਦੇ ਅਧਿਕਾਰ ਤੋਂ ਬਾਹਰ ਨਾ ਰਹੀ ਪਰ ਅਜੇ ਸਾਨੂੰ ਸਾਰੀਆਂ ਚੀਜ਼ਾਂ ਉਹਨਾਂ ਦੇ ਅਧਿਕਾਰ ਵਿੱਚ ਦਿਖਾਈ ਨਹੀਂ ਦਿੰਦੀਆਂ । See the chapterਪੰਜਾਬੀ ਮੌਜੂਦਾ ਤਰਜਮਾ8 ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਪਰਮੇਸ਼ਵਰ ਨੇ ਅਜਿਹਾ ਕੁਝ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਹੋਵੇ। ਪਰ ਹੁਣ ਤੱਕ ਅਸੀਂ ਹਰ ਚੀਜ਼ ਨੂੰ ਉਸ ਦੇ ਅਧੀਨ ਨਹੀਂ ਵੇਖਦੇ। See the chapterPunjabi Standard Bible8 ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ। ਕਿਉਂਕਿ ਜਦੋਂ ਉਸ ਨੇ ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਤਾਂ ਅਜਿਹਾ ਕੁਝ ਵੀ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਕੀਤਾ ਹੋਵੇ, ਪਰ ਅਜੇ ਅਸੀਂ ਸਭ ਕੁਝ ਉਸ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ। See the chapter |