ਯਸਾਯਾਹ 2:4 - ਪਵਿੱਤਰ ਬਾਈਬਲ4 ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)4 ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫੈਸਲਾ ਕਰੇਗਾ, ਓਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ। See the chapter |