ਨਿਆਂਈਆਂ 2:17 - ਪਵਿੱਤਰ ਬਾਈਬਲ17 ਇਸਰਾਏਲੀਆਂ ਨੇ ਆਪਣੇ ਨਿਆਂਕਾਰਾ ਦੀ ਗੱਲ ਨਹੀਂ ਸੁਣੀ। ਉਹ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ। ਅਤੀਤ ਵਿੱਚ, ਇਸਰਾਏਲੀਆਂ ਦੇ ਪੁਰਖਿਆਂ ਨੇ ਯਹੋਵਾਹ ਦੇ ਹੁਕਮ ਮੰਨੇ ਸਨ। ਪਰ ਹੁਣ ਇਸਰਾਏਲੀ ਬਦਲ ਗਏ ਸਨ ਅਤੇ ਯਹੋਵਾਹ ਦਾ ਕਹਿਣਾ ਮੰਨਣੋ ਹਟ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)17 ਪਰ ਉਨ੍ਹਾਂ ਨੇ ਆਪਣੇ ਨਿਆਈਆਂ ਨੂੰ ਭੀ ਨਾ ਮੰਨਿਆ ਸਗੋਂ ਓਪਰਿਆਂ ਦਿਓਤਿਆਂ ਦੇ ਮਗਰ ਲੱਗ ਕੇ ਅਪਰਾਧੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਿਆ ਅਤੇ ਓਹ ਉਸ ਰਾਹੋਂ ਛੇਤੀ ਨਾਲ ਮੁੜ ਗਏ ਜਿਸ ਦੇ ਵਿੱਚ ਉਨ੍ਹਾਂ ਦੇ ਪਿਉ ਦਾਦੇ ਯਹੋਵਾਹ ਦੀ ਆਗਿਆਕਾਰੀ ਕਰਦੇ ਹੋਏ ਤੁਰਦੇ ਸਨ ਅਤੇ ਉਨ੍ਹਾਂ ਵਾਂਙੁ ਨਾ ਵਰਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ। See the chapter |