ਨਿਆਂਈਆਂ 2:19 - ਪਵਿੱਤਰ ਬਾਈਬਲ19 ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ-ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਦੁਸ਼ਟ ਸਨ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਅਜਿਹਾ ਹੋਇਆ ਕੇ ਤਦ ਉਹ ਨਿਆਈਂ ਮਰ ਗਿਆ ਤਾਂ ਓਹ ਫੇਰ ਬੇਮੁਖ ਹੋਏ ਅਤੇ ਓਹ ਆਪਣਿਆਂ ਪਿਉ ਦਾਦਿਆਂ ਨਾਲੋਂ ਆਪ ਵਧੀਕ ਅਪਰਾਧੀ ਬਣੇ ਇਸ ਲਈ ਜੋ ਉਹ ਓਪਰਿਆਂ ਦਿਓਤਿਆਂ ਦੀ ਪੂਜਾ ਕਰਨ ਲਈ ਉਨ੍ਹਾਂ ਦੇ ਮਗਰ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕੇ ਅਰ ਉਹ ਆਪੋ ਆਪਣੇ ਕੰਮਾਂ ਅਰ ਆਪੋ ਆਪਣੋ ਕੁਰਾਹ ਤੋਂ ਮੁੜਦੇ ਨਹੀਂ ਸਨ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ। See the chapter |