ਯਿਰਮਿਯਾਹ 12:14 - ਪਵਿੱਤਰ ਬਾਈਬਲ14 ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)14 ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ See the chapter |