Online Bible

- Advertisements -




ਯਿਰਮਿਯਾਹ 12:16 - ਪਵਿੱਤਰ ਬਾਈਬਲ

16 ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿੱਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, ‘ਜਿਵੇਂ ਕਿ ਯਹੋਵਾਹ ਸਾਖੀ ਹੈ …।’ ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਦ ਐਉਂ ਹੋਵੇਗਾ ਕਿ ਜੇ ਓਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਓਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਓਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ

See the chapter Copy




ਯਿਰਮਿਯਾਹ 12:16

Follow us:

Advertisements


Advertisements