Online Bible

- Advertisements -




ਯਿਰਮਿਯਾਹ 14:10 - ਪਵਿੱਤਰ ਬਾਈਬਲ

10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

10 ਯਹੋਵਾਹ ਏਸ ਪਰਜਾ ਲਈ ਐਉਂ ਆਖਦਾ ਹੈ, - ਓਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ! ਓਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ, ਏਸ ਲਈ ਯਹੋਵਾਹ ਓਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਓਹਨਾਂ ਦੀ ਬਦੀ ਚੇਤੇ ਕਰੇਗਾ, ਓਹਨਾਂ ਦੇ ਪਾਪ ਦੀ ਖ਼ਬਰ ਲਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।

See the chapter Copy




ਯਿਰਮਿਯਾਹ 14:10

Follow us:

Advertisements


Advertisements