ਯਿਰਮਿਯਾਹ 16:11 - ਪਵਿੱਤਰ ਬਾਈਬਲ11 ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖੀ, ‘ਤੁਹਾਡੇ ਨਾਲ ਭਿਆਨਕ ਗੱਲਾਂ ਇਸ ਲਈ ਵਾਪਰਨਗੀਆਂ ਕਿਉਂ ਕਿ ਤੁਹਾਡੇ ਪੁਰਖਿਆਂ ਨੇ ਮੇਰੇ ਮਾਰਗ ਉੱਤੇ ਚਲਣਾ ਛੱਡ ਦਿੱਤਾ ਸੀ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਨੇ ਮੇਰੇ ਅਨੁਸਾਰ ਚੱਲਣਾ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗ ਗਏ ਸਨ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੇ ਸਨ। ਉਹ ਉਨ੍ਹਾਂ ਹੋਰ ਦੇਵਤਿਆਂ ਦੀ ਉਪਾਸਨਾ ਕਰਦੇ ਸਨ। ਤੁਹਾਡੇ ਪੁਰਖਿਆਂ ਨੇ ਮੈਨੂੰ ਛੱਡ ਦਿੱਤਾ ਅਤੇ ਮੇਰੇ ਨੇਮ ਦੀ ਪਾਲਨਾ ਛੱਡ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)11 ਤਦ ਤੂੰ ਓਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਓਹ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲੇ, ਓਹਨਾਂ ਦੀ ਪੂਜਾ ਕੀਤੀ ਅਤੇ ਓਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਨਾ ਨਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ See the chapter |