ਯਿਰਮਿਯਾਹ 2:6 - ਪਵਿੱਤਰ ਬਾਈਬਲ6 ਤੁਹਾਡੇ ਪੁਰਖਿਆਂ ਇਹ ਨਹੀਂ ਆਖਿਆ, ‘ਯਹੋਵਾਹ ਨੇ ਸਾਨੂੰ ਮਿਸਰ ਵਿੱਚੋਂ ਲਿਆਂਦਾ। ਯਹੋਵਾਹ ਨੇ ਮਾਰੂਬਲ ਅੰਦਰ ਸਾਡੀ ਅਗਵਾਈ ਕੀਤੀ। ਯਹੋਵਾਹ ਨੇ ਖੁਸ਼ਕ ਪਬਰੀਲੀ ਧਰਤੀ ਅੰਦਰ ਸਾਡੀ ਅਗਵਾਈ ਕੀਤੀ। ਯਹੋਵਾਹ ਨੇ ਹਨੇਰੀ ਅਤੇ ਖਤਰਨਾਕ ਧਰਤੀ ਵਿੱਚੋਂ ਸਾਡੀ ਅਗਵਾਈ ਕੀਤੀ। ਉੱਥੇ ਕੋਈ ਵੀ ਲੋਕ ਨਹੀਂ ਰਹਿੰਦੇ। ਲੋਕ ਉਸ ਧਰਤੀ ਵਿੱਚੋਂ ਸਫ਼ਰ ਵੀ ਨਹੀਂ ਕਰਦੇ। ਪਰ ਯਹੋਵਾਹ ਨੇ ਉਸ ਧਰਤੀ ਅੰਦਰ ਸਾਡੀ ਅਗਵਾਈ ਕੀਤੀ, ਇਸ ਲਈ ਹੁਣ ਯਹੋਵਾਹ ਕਿੱਥੋ ਹੈ?’” See the chapterਪਵਿੱਤਰ ਬਾਈਬਲ O.V. Bible (BSI)6 ਓਹਨਾ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹ ਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਬਲ ਅਤੇ ਟੋਇਆਂ ਦੀ ਧਰਤੀ ਦੇ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ। See the chapter |