ਯਿਰਮਿਯਾਹ 21:12 - ਪਵਿੱਤਰ ਬਾਈਬਲ12 ਦਾਊਦ ਦੇ ਪਰਿਵਾਰ, ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਹਾਨੂੰ ਚਾਹੀਦਾ ਹੈ ਕਿ ਹਰ ਰੋਜ਼ ਨਿਰਪੱਖਤਾ ਨਾਲ ਲੋਕਾਂ ਬਾਰੇ ਨਿਆਂ ਕਰੋ। ਮੁਜਰਿਮਾਂ ਕੋਲੋਂ ਉਨ੍ਹਾਂ ਦੇ ਸ਼ਿਕਾਰ ਬੰਦਿਆਂ ਨੂੰ ਬਚਾਓ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਮੈਂ ਬਹੁਤ ਹੀ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਉਸ ਅੱਗ ਵਰਗਾ ਹੋਵੇਗਾ, ਜਿਸ ਨੂੰ ਕੋਈ ਵੀ ਬੰਦਾ ਨਹੀਂ ਬੁਝਾ ਸੱਕਦਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ!’ See the chapterਪਵਿੱਤਰ ਬਾਈਬਲ O.V. Bible (BSI)12 ਹੇ ਦਾਊਦ ਦੇ ਘਰਾਣੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਵੇਰ ਦੇ ਵੇਲੇ ਨਿਆਉਂ ਨੂੰ ਪੂਰਾ ਕਰੋ, ਦੁਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਙੁ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆ ਕੰਮਾਂ ਦੇ ਕਾਰਨ ਉਹ ਅਜੇਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸੱਕੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ। See the chapter |