ਯਿਰਮਿਯਾਹ 21:7 - ਪਵਿੱਤਰ ਬਾਈਬਲ7 ਅਜਿਹਾ ਵਾਪਰਨ ਤੋਂ ਮਗਰੋਂ,’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “‘ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਸਿਦਕੀਯਾਹ ਦੇ ਅਧਿਕਾਰੀਆਂ ਨੂੰ ਵੀ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਇਸ ਭਿਆਨਕ ਪਲੇਗ ਵਿੱਚ ਯਰੂਸ਼ਲਮ ਦੇ ਕੁਝ ਬੰਦੇ ਨਹੀਂ ਮਰਨਗੇ। ਕੁਝ ਲੋਕ ਤਲਵਾਰਾਂ ਨਾਲ ਨਹੀਂ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਭੁੱਖ ਨਾਲ ਨਹੀਂ ਮਰਨਗੇ। ਪਰ ਮੈਂ ਉਨ੍ਹਾਂ ਲੋਕਾਂ ਨੂੰ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਯਹੂਦਾਹ ਦੇ ਦੁਸ਼ਮਣ ਦੀ ਜਿੱਤ ਕਰਾਵਾਂਗਾ। ਨਬੂਕਦਨੱਸਰ ਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਇਸ ਲਈ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਨਬੂਕਦਨੱਸਰ ਕੋਈ ਰਹਿਮ ਨਹੀਂ ਦਿਖਾਏਗਾ। ਉਹ ਉਨ੍ਹਾਂ ਲੋਕਾਂ ਉੱਪਰ ਅਫ਼ਸੋਸ ਨਹੀਂ ਕਰੇਗਾ।’ See the chapterਪਵਿੱਤਰ ਬਾਈਬਲ O.V. Bible (BSI)7 ਏਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਏਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਓਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਓਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਓਹਨਾਂ ਉੱਤੇ ਨਾ ਤਰਸ ਖਾਏਗਾ, ਨਾ ਓਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ। See the chapter |