ਯਿਰਮਿਯਾਹ 25:12 - ਪਵਿੱਤਰ ਬਾਈਬਲ12 “ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਪਾਤਸ਼ਾਹ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਓਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ See the chapter |