ਯਿਰਮਿਯਾਹ 28:14 - ਪਵਿੱਤਰ ਬਾਈਬਲ14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸੱਕਣ। ਅਤੇ ਉਹ ਉਸ ਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।’” See the chapterਪਵਿੱਤਰ ਬਾਈਬਲ O.V. Bible (BSI)14 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ See the chapter |