Online Bible

- Advertisements -




ਯਿਰਮਿਯਾਹ 29:21 - ਪਵਿੱਤਰ ਬਾਈਬਲ

21 ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਕੋਲਾਯਾਹ ਦੇ ਪੁੱਤਰ ਅਹਾਬ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਆਖਦਾ ਹੈ: “ਇਹ ਦੋਵੇਂ ਬੰਦੇ ਤੁਹਾਨੂੰ ਝੂਠ ਦਾ ਪ੍ਰਚਾਰ ਕਰਦੇ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। (ਪਰ ਉਹ ਝੂਠ ਬੋਲ ਰਹੇ ਸਨ।) ਮੈਂ ਉਨ੍ਹਾਂ ਦੋਹਾਂ ਨਬੀਆਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਅਤੇ ਨਬੂਕਦਨੱਸਰ ਉਨ੍ਹਾਂ ਨਬੀਆਂ ਨੂੰ ਤੁਹਾਡੇ ਲੋਕਾਂ ਦੇ ਸਾਹਮਣੇ ਮਾਰ ਮੁਕਾਵੇਗਾ ਜਿਹੜੇ ਬਾਬਲ ਵਿੱਚ ਬੰਦੀਵਾਨ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤ੍ਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤ੍ਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਓਹਨਾਂ ਨੂੰ ਮਾਰ ਸੁੱਟੇਗਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!

See the chapter Copy




ਯਿਰਮਿਯਾਹ 29:21

Follow us:

Advertisements


Advertisements