ਯਿਰਮਿਯਾਹ 29:32 - ਪਵਿੱਤਰ ਬਾਈਬਲ32 ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸ ਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।’” See the chapterਪਵਿੱਤਰ ਬਾਈਬਲ O.V. Bible (BSI)32 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਨਹਲਾਮੀ ਸ਼ਅਮਯਾਹ ਅਤੇ ਉਸ ਦੀ ਨਸਲ ਦੀ ਖਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ। See the chapter |