ਯਿਰਮਿਯਾਹ 31:21 - ਪਵਿੱਤਰ ਬਾਈਬਲ21 “ਇਸਰਾਏਲ ਦੇ ਲੋਕੋ, ਸੜਕਾਂ ਦੇ ਨਿਸ਼ਾਨ ਲਗਾ ਦੇਵੋ। ਅਜਿਹੇ ਸੰਕੇਤ ਰੱਖ ਦਿਓ ਜਿਹੜੇ ਘਰ ਦਾ ਰਸਤਾ ਦਰਸਾਉਣ। ਰਸਤੇ ਦੀ ਨਿਗਰਾਨੀ ਕਰੋ। ਉਸ ਰਾਹ ਨੂੰ ਚੇਤੇ ਰੱਖੋ, ਜਿਸ ਉੱਤੇ ਤੁਸੀਂ ਤੁਰਦੇ ਜਾ ਰਹੇ ਹੋ। ਇਸਰਾਏਲ, ਮੇਰੀ ਵਹੁਟੀਏ, ਘਰ ਆ ਜਾ। ਆਪਣੇ ਕਸਬਿਆਂ ਨੂੰ ਵਾਪਸ ਆ ਜਾ। See the chapterਪਵਿੱਤਰ ਬਾਈਬਲ O.V. Bible (BSI)21 ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਹ ਦੇ ਉੱਤੋਂ ਦੀ ਤੂੰ ਗਈ, ਹੇ ਇਸਾਰਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਏਹਨਾਂ ਸ਼ਹਿਰਾਂ ਵਿੱਚ ਮੁੜ ਆ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ! See the chapter |