ਯਿਰਮਿਯਾਹ 33:11 - ਪਵਿੱਤਰ ਬਾਈਬਲ11 ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, ‘ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!’ ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)11 ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ See the chapter |