ਯਿਰਮਿਯਾਹ 34:17 - ਪਵਿੱਤਰ ਬਾਈਬਲ17 “ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਤੁਸੀਂ ਲੋਕਾਂ ਨੇ ਮੇਰਾ ਹੁਕਮ ਨਹੀਂ ਮੰਨਿਆ। ਤੁਸੀਂ ਆਪਣੇ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਨਹੀਂ ਦਿੱਤੀ। ਕਿਉਂ ਕਿ ਤੁਸੀਂ ਇਕਰਾਰਨਾਮੇ ਦੀ ਪਾਲਨਾ ਨਹੀਂ ਕੀਤੀ, ਮੈਂ “ਆਜ਼ਾਦੀ” ਦੇਵਾਂਗਾ। ਇਹ ਸੰਦੇਸ਼ ਹੈ ਯਹੋਵਾਹ ਵੱਲੋਂ। (ਮੈਂ “ਆਜ਼ਾਦੀ” ਦਿਆਂਗਾ।) ਤਲਵਾਰ ਨਾਲ, ਭੁੱਖਮਰੀ ਨਾਲ ਅਤੇ ਭਿਆਨਕ ਬਿਮਾਰੀ ਨਾਲ ਮਾਰੇ ਜਾਣ ਦੀ! ਮੈਂ ਤੁਹਾਨੂੰ ਇੱਕ ਅਜਿਹੀ ਸ਼ੈਅ ਬਣਾ ਦਿਆਂਗਾ ਜਿਹੜੀ ਧਰਤੀ ਦੇ ਸਾਰੇ ਰਾਜਾਂ ਨੂੰ ਭੈਭੀਤ ਕਰ ਦੇਵੇਗੀ ਜਦੋਂ ਉਹ ਤੁਹਾਡੇ ਬਾਰੇ ਸੁਣਨਗੇ। See the chapterਪਵਿੱਤਰ ਬਾਈਬਲ O.V. Bible (BSI)17 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ See the chapter |