ਯਿਰਮਿਯਾਹ 35:14 - ਪਵਿੱਤਰ ਬਾਈਬਲ14 “ਰੇਕਾਬ ਦੇ ਪੁੱਤਰ ਯੋਨਾਦਾਬ ਨੇ ਆਪਣੇ ਪੁੱਤਰਾਂ ਨੂੰ ਸ਼ਰਾਬ ਨਾ ਪੀਣ ਦਾ ਹੁਕਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪੁਰਖੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀਂਦੇ। ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤੁਸਾਂ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤੁਸੀਂ ਮੇਰਾ ਹੁਕਮ ਨਹੀਂ ਮੰਨਿਆ। See the chapterਪਵਿੱਤਰ ਬਾਈਬਲ O.V. Bible (BSI)14 ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਹ ਨੇ ਆਪਣੇ ਪੁੱਤ੍ਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਓਹਨਾਂ ਨੇ ਅੱਜ ਦੇ ਦਿਨ ਤੀਕ ਨਹੀਂ ਪੀਤੀ ਕਿਉਂ ਜੋ ਓਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸਾਂ ਮੇਰੇ ਨਾ ਸੁਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ See the chapter |