ਯਿਰਮਿਯਾਹ 35:15 - ਪਵਿੱਤਰ ਬਾਈਬਲ15 ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾਏਲ ਅਤੇ ਯਹੂਦਾਹ ਦੇ ਤੁਸੀਂ ਲੋਕਾਂ ਕੋਲ ਭੇਜਿਆ। ਮੈਂ ਉਨ੍ਹਾਂ ਨੂੰ ਤੁਹਾਡੇ ਵੱਲ ਬਾਰ-ਬਾਰ ਭੇਜਿਆ। ਉਨ੍ਹਾਂ ਨਬੀਆਂ ਨੇ ਤੁਹਾਨੂੰ ਆਖਿਆ ਸੀ, ‘ਤੁਹਾਨੂੰ ਇਸਰਾਏਲ ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤੁਹਾਨੂੰ ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨ੍ਹਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤੁਸੀਂ ਮੇਰਾ ਹੁਕਮ ਮੰਨੋਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੋਈ ਹੈ।’ ਪਰ ਤੁਸਾਂ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਨਾਲ ਘੱਲਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਨਾ ਚੱਲੇ ਭਈ ਓਹਨਾਂ ਦੀ ਪੂਜਾ ਕਰੇ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ See the chapter |