ਯਿਰਮਿਯਾਹ 36:32 - ਪਵਿੱਤਰ ਬਾਈਬਲ32 ਫ਼ੇਰ ਯਿਰਮਿਯਾਹ ਨੇ ਇੱਕ ਹੋਰ ਪੱਤਰੀ ਲਿਆਂਦੀ ਅਤੇ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਫ਼ੜਾ ਦਿੱਤੀ। ਜਿਵੇਂ-ਜਿਵੇਂ ਯਿਰਮਿਯਾਹ ਬੋਲਦਾ ਗਿਆ ਬਾਰੂਕ ਪੱਤਰੀ ਉੱਤੇ ਉਹ ਸਾਰੇ ਸੰਦੇਸ਼ ਲਿਖਦਾ ਗਿਆ ਜਿਹੜੇ ਉਸ ਪੱਤਰੀ ਉੱਤੇ ਸਨ ਜਿਸ ਨੂੰ ਰਾਜੇ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ। ਅਤੇ ਬਹੁਤ ਸਾਰੇ ਹੋਰ ਸ਼ਬਦ ਵੀ ਉਨ੍ਹਾਂ ਸੰਦੇਸ਼ਾਂ ਵਾਂਗ ਉਸ ਦੂਸਰੀ ਪੱਤਰੀ ਵਿੱਚ ਸ਼ਾਮਿਲ ਕਰ ਦਿੱਤੇ ਗਏ। See the chapterਪਵਿੱਤਰ ਬਾਈਬਲ O.V. Bible (BSI)32 ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿੱਖਿਆ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਓਹਨਾਂ ਵਰਗੀਆਂ ਬਹੁਤ ਗੱਲਾਂ ਓਹਨਾਂ ਵਿੱਚ ਮਿਲਾਈਆ ਗਈਆਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ। See the chapter |