ਯਿਰਮਿਯਾਹ 37:17 - ਪਵਿੱਤਰ ਬਾਈਬਲ17 ਫ਼ੇਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਸੱਦਿਆ ਅਤੇ ਉਸ ਨੂੰ ਰਾਜ ਮਹਿਲ ਵਿੱਚ ਲਿਆਂਦਾ ਗਿਆ। ਸਿਦਕੀਯਾਹ ਨੇ ਯਿਰਮਿਯਾਹ ਨਾਲ ਇੱਕਾਂਤ ਵਿੱਚ ਗੱਲ ਕੀਤੀ। ਉਸ ਨੇ ਯਿਰਮਿਯਾਹ ਨੂੰ ਪੁੱਛਿਆ, “ਕੀ ਯਹੋਵਾਹ ਵੱਲੋਂ ਕੋਈ ਸੰਦੇਸ਼ ਹੈ?” ਯਿਰਮਿਯਾਹ ਨੇ ਜਵਾਬ ਦਿੱਤਾ, “ਹਾਂ, ਯਹੋਵਾਹ ਵੱਲੋਂ ਸੰਦੇਸ਼ ਹੈ। ਸਿਦਕੀਯਾਹ ਤੈਨੂੰ ਬਾਬਲ ਦੇ ਰਾਜੇ ਦੇ ਹਵਾਲੇ ਕੀਤਾ ਜਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)17 ਸਿਦਕੀਯਾਹ ਪਾਤਸ਼ਾਹ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਹ ਨੂੰ ਏਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਏਹ ਵੀ ਆਖਿਆ ਕਿ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ See the chapter |