ਯਿਰਮਿਯਾਹ 37:7 - ਪਵਿੱਤਰ ਬਾਈਬਲ7 “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ। See the chapterਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਪਾਤਸ਼ਾਹ ਨੂੰ ਜਿਹ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਘੱਲਿਆ ਹੈ ਏਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫੇਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ See the chapter |