ਯਿਰਮਿਯਾਹ 39:4 - ਪਵਿੱਤਰ ਬਾਈਬਲ4 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਬਾਬਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਦੇਖਿਆ, ਇਸ ਲਈ ਉਹ ਆਪਣੇ ਸਿਪਾਹੀਆਂ ਨਾਲ ਦੂਰ ਭੱਜ ਗਿਆ। ਉਨ੍ਹਾਂ ਨੇ ਰਾਤ ਵੇਲੇ ਯਰੂਸ਼ਲਮ ਨੂੰ ਛੱਡਿਆ। ਉਹ ਰਾਜੇ ਦੇ ਬਾਗ਼ ਵਿੱਚੋਂ ਹੁੰਦੇ ਹੋਏ ਅਤੇ ਉਸ ਦਰਵਾਜ਼ੇ ਵਿੱਚੋਂ ਹੁੰਦੇ ਹੋਏ ਬਾਹਰ ਚੱਲੇ ਗਏ ਜਿਹੜਾ ਦੋ ਦੀਵਾਰਾਂ ਦੇ ਵਿੱਚਕਾਰ ਸੀ। ਫ਼ੇਰ ਉਹ ਮਾਰੂਬਲ ਵੱਲ ਚੱਲੇ ਗਏ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਐਉਂ ਹੋਇਆ ਕਿ ਜਦ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਅਤੇ ਸਾਰਿਆਂ ਜੋਧਿਆਂ ਨੇ ਓਹਨਾਂ ਨੂੰ ਵੇਖਿਆ ਤਾਂ ਓਹ ਨੱਠ ਗਏ ਅਤੇ ਰਾਤ ਨੂੰ ਪਾਤਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਂਹੁ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ See the chapter |