ਯਿਰਮਿਯਾਹ 40:14 - ਪਵਿੱਤਰ ਬਾਈਬਲ14 ਯੋਹਾਨਾਨ ਅਤੇ ਉਸ ਦੇ ਨਾਲ ਦੇ ਹੋਰਨਾਂ ਅਧਿਕਾਰੀਆਂ ਨੇ ਗਦਲਯਾਹ ਨੂੰ ਆਖਿਆ, “ਕੀ ਤੁਸੀਂ ਜਾਣਦੇ ਹੋ ਕਿ ਅੰਮੋਨੀ ਲੋਕਾਂ ਦਾ ਰਾਜਾ ਬਅਲੀਸ ਤੁਹਾਨੂੰ ਮਾਰਨਾ ਚਾਹੁੰਦਾ ਹੈ? ਉਸ ਨੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਲਈ ਘਲਿਆ ਹੈ।” ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਉੱਤੇ ਇਤਬਾਰ ਨਹੀਂ ਕੀਤਾ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਹ ਨੂੰ ਆਖਿਆ, ਕੀ ਤੈਂ ਸੱਚ ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਘੱਲਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਉਨ੍ਹਾਂ ਨੂੰ ਯਕੀਨ ਨਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ See the chapter |