ਯਿਰਮਿਯਾਹ 41:16 - ਪਵਿੱਤਰ ਬਾਈਬਲ16 ਇਸ ਤਰ੍ਹਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਬੰਦੀਵਾਨਾਂ ਨੂੰ ਛੁਡਾਇਆ। ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ ਅਤੇ ਫ਼ੇਰ ਉਸ ਨੇ ਮਿਸਪਾਹ ਦੇ ਉਨ੍ਹਾਂ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਬਚੇ ਹੋਇਆਂ ਵਿੱਚ ਸਨ, ਸਿਪਾਹੀ, ਔਰਤਾਂ, ਬੱਚੇ ਅਤੇ ਸ਼ਾਹੀ ਅਧਿਕਾਰੀ। ਯੋਹਾਨਾਨ ਉਨ੍ਹਾਂ ਨੂੰ ਗਿਬਓਨ ਸ਼ਹਿਰ ਤੋਂ ਵਾਪਸ ਲੈ ਆਇਆ। See the chapterਪਵਿੱਤਰ ਬਾਈਬਲ O.V. Bible (BSI)16 ਕਾਰੇਅਹ ਦਾ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਹ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਨ੍ਹਾਂ ਨੂੰ ਉਹ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਤੋਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਜੋਧਿਆਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਨ੍ਹਾਂ ਨੂੰ ਓਹ ਗਿਬਓਨ ਤੋਂ ਮੋੜ ਲਿਆਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ See the chapter |