ਯਿਰਮਿਯਾਹ 43:6 - ਪਵਿੱਤਰ ਬਾਈਬਲ6 ਹੁਣ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਸਾਰੇ ਆਦਮੀਆਂ, ਔਰਤਾਂ ਅਤੇ ਬੱਚਿਆਂ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਮਿਸਰ ਲੈ ਗਏ। ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ ਵੀ ਸਨ। (ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦਾ ਨਿਗਰਾਨ ਬਾਪਿਆ ਸੀ। ਨਬੂਜ਼ਰਦਾਨ ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।) ਯੋਹਾਨਾਨ ਨੇ ਯਿਰਮਿਯਾਹ, ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਵੀ ਨਾਲ ਲਿਆ। See the chapterਪਵਿੱਤਰ ਬਾਈਬਲ O.V. Bible (BSI)6 ਅਰਥਾਤ ਮਰਦਾਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ, ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ, ਜਿਨ੍ਹਾਂ ਨੂੰ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਕੋਲ ਛੱਡਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ See the chapter |