Online Bible

- Advertisements -




ਯਿਰਮਿਯਾਹ 44:17 - ਪਵਿੱਤਰ ਬਾਈਬਲ

17 “ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸਾਂ ਆਪ, ਸਾਡੇ ਪਿਉ ਦਾਦਿਆਂ ਨੇ, ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ

See the chapter Copy




ਯਿਰਮਿਯਾਹ 44:17

Follow us:

Advertisements


Advertisements