ਯਿਰਮਿਯਾਹ 44:7 - ਪਵਿੱਤਰ ਬਾਈਬਲ7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ। See the chapterਪਵਿੱਤਰ ਬਾਈਬਲ O.V. Bible (BSI)7 ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਏਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਰ ਤੀਵੀਆਂ, ਨਿਆਣੇ ਅਰ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਕੱਟੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ? See the chapter |