ਯਿਰਮਿਯਾਹ 44:8 - ਪਵਿੱਤਰ ਬਾਈਬਲ8 ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ। See the chapterਪਵਿੱਤਰ ਬਾਈਬਲ O.V. Bible (BSI)8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦਿਓਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ? See the chapter |