ਯਿਰਮਿਯਾਹ 47:4 - ਪਵਿੱਤਰ ਬਾਈਬਲ4 ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ, ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ। See the chapterਪਵਿੱਤਰ ਬਾਈਬਲ O.V. Bible (BSI)4 ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੈਦਾ ਤੋਂ ਹਰੇਕ ਸਹਾਇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫਤੋਂਰ ਦੇ ਟਾਪੂ ਦੇ ਬਕੀਏ ਨੂੰ ਵੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ। See the chapter |