Online Bible

- Advertisements -




ਯਿਰਮਿਯਾਹ 49:19 - ਪਵਿੱਤਰ ਬਾਈਬਲ

19 “ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਨੇੜੇ ਦੀਆਂ ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ। ਅਤੇ ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਚੱਲਾ ਜਾਵੇਗਾ ਜਿੱਥੇ ਲੋਕ ਆਪਣੇ ਪਾਸ਼ੂਆਂ ਅਤੇ ਭੇਡਾਂ ਨੂੰ ਰੱਖਦੇ ਨੇ। ਮੈਂ ਉਸ ਸ਼ੇਰ ਵਰਗਾ ਹਾਂ। ਮੈਂ ਅਦੋਮ ਨੂੰ ਜਾਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਭਜਾ ਦਿਆਂਗਾ। ਉਨ੍ਹਾਂ ਗੱਭਰੂਆਂ ਵਿੱਚੋਂ ਕੋਈ ਵੀ ਮੈਨੂੰ ਰੋਕ ਨਹੀਂ ਸੱਕੇਗਾ ਕੋਈ ਵੀ ਮੇਰੇ ਜਿਹਾ ਨਹੀਂ ਹੈ। ਕੋਈ ਵੀ ਮੈਨੂੰ ਨਹੀਂ ਵੰਗਾਰ ਸੱਕੇਗਾ। ਉਨ੍ਹਾਂ ਦੇ ਆਜੜੀਆਂ ਵਿੱਚੋਂ ਕੋਈ ਵੀ ਮੇਰੇ ਸਾਹਮਣੇ ਨਹੀਂ ਖਲੋ ਸੱਕੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਵੇਖ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਣਕ ਉੱਤੋਂ ਓਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁਕੱਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?

See the chapter Copy




ਯਿਰਮਿਯਾਹ 49:19

Follow us:

Advertisements


Advertisements