ਯਿਰਮਿਯਾਹ 49:2 - ਪਵਿੱਤਰ ਬਾਈਬਲ2 ਯਹੋਵਾਹ ਆਖਦਾ ਹੈ, “ਅੰਮੋਨ ਦੇ ਰੱਬਾਹ ਅੰਦਰ ਸਮਾਂ ਆਵੇਗਾ ਜਦੋਂ ਲੋਕੀਂ ਜੰਗ ਦੀਆਂ ਅਵਾਜ਼ਾਂ ਸੁਣਨਗੇ। ਅੰਮੋਨ ਦਾ ਰੱਬਾਹ ਤਬਾਹ ਹੋ ਜਾਵੇਗਾ। ਸਿਰਫ਼ ਤਬਾਹ ਹੋਏ ਮਕਾਨਾਂ ਨਾਲ ਢੱਕੀਆਂ ਹੋਈਆਂ ਨੰਗੀਆਂ ਪਹਾੜੀਆਂ ਹੀ ਬਚਣਗੀਆਂ। ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਕਸਬੇ ਸਾੜ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡ ਜਾਣ ਲਈ ਮਜ਼ਬੂਰ ਕੀਤਾ ਸੀ। ਪਰ ਬਾਦ ਵਿੱਚ ਇਸਰਾਏਲ ਉਨ੍ਹਾਂ ਨੂੰ ਛੱਡ ਜਾਣ ਲਈ ਮਜ਼ਬੂਰ ਕਰ ਦੇਵੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)2 ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਲੜਾਈ ਦਾ ਰੌਲਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਹ ਦੀਆਂ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਓਹਨਾਂ ਦੇ ਉੱਤੇ ਕਬਜ਼ਾ ਕਰੇਗਾ ਜਿਨ੍ਹਾਂ ਉਹ ਦੇ ਉੱਤੇ ਕਬਜਾ ਕੀਤਾ, ਯਹੋਵਾਹ ਆਖਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲ਼ਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ। See the chapter |