ਯਿਰਮਿਯਾਹ 50:15 - ਪਵਿੱਤਰ ਬਾਈਬਲ15 ਬਾਬਲ ਦੇ ਆਲੇ-ਦੁਆਲੇ ਸਿਪਾਹੀ ਜਿੱਤ ਦਾ ਸ਼ੋਰ ਮਚਾਉਂਦੇ ਨੇ! ਬਾਬਲ ਨੇ ਆਤਮ-ਸਮਰਪਣ ਕਰ ਦਿੱਤਾ ਹੈ! ਉਸ ਦੀਆਂ ਕੰਧਾਂ ਅਤੇ ਮੁਨਾਰੇ ਢਹਿ ਗਏ ਹਨ! ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ। ਕੌਮੋ, ਤੁਹਾਨੂੰ ਬਾਬਲ ਨੂੰ ਸਜ਼ਾ ਦੇਣੀ ਚਾਹੀਦੀ ਹੈ, ਜਿਸਦਾ ਉਹ ਅਧਿਕਾਰੀ ਹੈ। ਉਸ ਦੇ ਨਾਲ ਓਹੀ ਸਲੂਕ ਕਰੋ ਜੋ ਉਸ ਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਹ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਈਆਂ, ਉਹ ਦੀ ਸਫੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ, ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਹ ਦੇ ਨਾਲ ਕਰੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ! See the chapter |