ਯਿਰਮਿਯਾਹ 51:27 - ਪਵਿੱਤਰ ਬਾਈਬਲ27 “ਦੇਸ਼ ਅੰਦਰ ਜੰਗ ਦਾ ਝੰਡਾ ਉੱਚਾ ਚੁੱਕੋ! ਸਾਰੀਆਂ ਕੌਮਾਂ ਅੰਦਰ ਤੁਰ੍ਹੀ ਵਜਾ ਦਿਓ! ਕੌਮਾਂ ਨੂੰ ਬਾਬਲ ਦੇ ਵਿਰੁੱਦ ਜੰਗ ਲਈ ਤਿਆਰ ਕਰੋ! ਅਰਾਰਤ, ਮਿਂਨੀ, ਅਸ਼ਕਨਜ਼ ਦੇ ਰਾਜਾਂ ਨੂੰ ਸੱਦਾ ਦਿਓ ਕਿ ਉਹ ਆਉਣ ਅਤੇ ਬਾਬਲ ਦੇ ਵਿਰੁੱਦ ਲੜਨ। ਉਸ ਦੇ ਵਿਰੁੱਧ ਫ਼ੌਜ ਦੀ ਅਗਵਾਈ ਕਰਨ ਲਈ ਕੋਈ ਕਮਾਂਡਰ ਚੁਣ ਲਵੋ। ਇੰਨੇ ਘੋੜੇ ਭੇਜੋ ਕਿ ਉਹ ਜਾਪਣ ਜਿਵੇਂ ਕੋਈ ਟਿੱਡੀਦਲ ਹੋਵੇ। See the chapterਪਵਿੱਤਰ ਬਾਈਬਲ O.V. Bible (BSI)27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਙੁ ਘੋੜਿਆਂ ਨੂੰ ਚੜ੍ਹਾ ਲਿਆਓ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ! See the chapter |