ਯਿਰਮਿਯਾਹ 51:34 - ਪਵਿੱਤਰ ਬਾਈਬਲ34 ਸੀਯੋਨ ਦੇ ਲੋਕ ਆਖਣਗੇ, “ਬਾਬਲ ਦੇ ਰਾਜੇ ਨਬੂਕਦਨੱਸਰ ਨੇ ਅਤੀਤ ਵਿੱਚ ਸਾਨੂੰ ਤਬਾਹ ਕੀਤਾ, ਅਤੀਤ ਵਿੱਚ ਨਬੂਕਦਨੱਸਰ ਨੇ ਸਾਨੂੰ ਦੁੱਖ ਦਿੱਤਾ, ਅਤੀਤ ਵਿੱਚ ਉਹ ਸਾਡੇ ਲੋਕਾਂ ਨੂੰ ਫ਼ਢ਼ ਕੇ ਦੂਰ ਲੈ ਗਿਆ ਅਤੇ ਅਸੀਂ ਸੱਖਣੇ ਘੜੇ ਵਾਂਗ ਬਣ ਗਏ। ਉਹ, ਜੋ ਸਾਡੇ ਕੋਲ ਸਭ ਤੋਂ ਚੰਗਾ ਸੀ ਲੈ ਗਿਆ ਅਤੇ ਉਹ ਇੱਕ ਵੱਡੇ ਅਜਗਰ ਵਰਗਾ ਸੀ। ਜੋ ਓਨੀ ਦੇਰ ਤੱਕ ਖਾਂਦਾ ਰਿਹਾ ਜਦੋਂ ਤੀਕ ਉਹ ਰੱਜ ਨਹੀਂ ਗਿਆ। ਉਸ ਨੇ, ਜੋ ਕੁਝ ਸਾਡੇ ਕੋਲ ਸਭ ਤੋਂ ਚੰਗਾ ਸੀ ਲੈ ਲਿਆ ਅਤੇ ਸਾਨੂੰ ਪਰ੍ਹਾਂ ਸੁੱਟ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)34 ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਙੁ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ! See the chapter |