ਯਹੋਸ਼ੁ 1:7 - ਪਵਿੱਤਰ ਬਾਈਬਲ7 ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ। See the chapterਪਵਿੱਤਰ ਬਾਈਬਲ O.V. Bible (BSI)7 ਤੂੰ ਨਿਰਾ ਤਕੜਾ ਹੋ ਅਤੇ ਵੱਡਾ ਹੌਸਲਾ ਰੱਖ ਤਾਂ ਜੋ ਉਸ ਸਾਰੀ ਬਿਵਸਥਾ ਅਨੁਸਾਰ ਜਿਸ ਦਾ ਮੇਰੇ ਦਾਸ ਮੂਸਾ ਨੇ ਤੈਨੂੰ ਹੁਕਮ ਦਿੱਤਾ ਹੈ ਪਾਲਨਾ ਕਰ ਕੇ ਪੂਰਾ ਕਰੇਂ, ਉਸ ਤੋਂ ਸੱਜੇ ਅਥਵਾ ਖੱਬੇ ਨਾ ਮੁੜੇਂ ਤਾਂ ਜੋ ਤੂੰ ਜਿੱਥੇ ਜਾਵੇਂ ਤੇਰਾ ਬੋਲ ਬਾਲਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ। See the chapter |