ਯਹੋਸ਼ੁ 2:19 - ਪਵਿੱਤਰ ਬਾਈਬਲ19 ਅਸੀਂ ਹਰ ਉਸ ਬੰਦੇ ਦੀ ਰੱਖਿਆ ਕਰਾਂਗੇ ਜਿਹੜਾ ਇਸ ਘਰ ਵਿੱਚ ਠਹਿਰੇਗਾ। ਜੇ ਤੁਹਾਡੇ ਘਰ ਦੇ ਕਿਸੇ ਵੀ ਬੰਦੇ ਦਾ ਨੁਕਸਾਨ ਹੋਵੇਗਾ ਤਾਂ ਫ਼ੇਰ ਅਸੀਂ ਜ਼ਿੰਮੇਵਾਰ ਹੋਵਾਂਗੇ। ਪਰ ਜੇ ਕੋਈ ਬੰਦਾ ਤੁਹਾਡੇ ਘਰ ਵਿੱਚੋਂ ਬਾਹਰ ਜਾਵੇਗਾ ਤਾਂ ਹੋ ਸੱਕਦਾ ਹੈ ਕਿ ਉਹ ਬੰਦਾ ਮਾਰਿਆ ਜਾਵੇ। ਅਸੀਂ ਉਸ ਬੰਦੇ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। ਇਸ ਵਿੱਚ ਉਸ ਦਾ ਹੀ ਕਸੂਰ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)19 ਤਾਂ ਐਉਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਆ ਜਾਵੇਗਾ ਉਸ ਦਾ ਖ਼ੂਨ ਉਸ ਦੇਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ੀ ਹੋਵਾਂਗੇ ਅਤੇ ਜੋ ਕਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖ਼ੂਨ ਸਾਡੇ ਸਿਰ ਉੱਤੇ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ। See the chapter |