ਵਿਰਲਾਪ 2:13 - ਪਵਿੱਤਰ ਬਾਈਬਲ13 ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ? ਸੀਯੋਨ ਦੀਏ ਕੁਆਰੀਏ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ? ਮੈਂ ਤੈਨੂੰ ਕਿਵੇਂ ਸੁੱਖ ਦੇਵਾਂ? ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ। ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਸਾਖੀ ਦਿਆਂ, ਅਤੇ ਕਿਹ ਦੇ ਵਰਗੀ ਤੈਨੂੰ ਆਖਾਂ? ਮੈਂ ਕਿਹ ਦੇ ਨਾਲ ਤੇਰੀ ਮਿਸਾਲ ਦਿਆਂ, ਭਈ ਮੈਂ ਤੈਨੂੰ ਤਸੱਲੀ ਦਿਆਂ, ਹੇ ਸੀਯੋਨ ਦੀਏ ਕੁਆਰੀਏ ਧੀਏ? ਤੇਰਾ ਫੱਟ ਸਾਗਰ ਵਾਂਙੁ ਵੱਡਾ ਹੈ, ਤੈਨੂੰ ਕੌਣ ਚੰਗਾ ਕਰੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ? ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ? See the chapter |