ਵਿਰਲਾਪ 2:17 - ਪਵਿੱਤਰ ਬਾਈਬਲ17 ਯਹੋਵਾਹ ਨੇ ਉਹ ਕੀਤਾ, ਜਿਸਦੀ ਉਸ ਨੇ ਵਿਉਂਤ ਬਣਾਈ ਸੀ। ਉਸ ਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸ ਨੇ ਉਹੀ ਕੀਤਾ ਹੈ, ਜਿਸਦਾ ਉਸ ਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸ ਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸ ਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸ ਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਯਹੋਵਾਹ ਨੇ ਉਹ ਕੀਤਾ ਜਿਹੜਾ ਉਹ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਹ ਦਾ ਹੁਕਮ ਉਸ ਨੇ ਸਨਾਤਨ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਡੇਗ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਙ ਉੱਚੇ ਕੀਤੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ। See the chapter |