ਲੇਵੀਆਂ 10:14 - ਪਵਿੱਤਰ ਬਾਈਬਲ14 “ਇਸਤੋਂ ਇਲਾਵਾ, ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਹਿਲਾਉਣ ਦੀਆਂ ਭੇਟਾਂ ਵਿੱਚੋਂ ਸੀਨਾ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਪੱਟ ਖਾ ਸੱਕਦੀਆਂ ਹਨ। ਪਰ ਤੁਹਾਨੂੰ ਇਸ ਨੂੰ ਕਿਸੇ ਸਾਫ਼ ਸਥਾਨ ਤੇ ਖਾਣਾ ਪਵੇਗਾ। ਕਿਉਂਕਿ ਲੋਕਾਂ ਦੇ ਸੁੱਖ-ਸਾਂਦ ਦੀਆਂ ਭੇਟ ਦਾ ਇਹ ਹਿੱਸਾ ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਦਿੱਤਾ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਤੁਸਾਂ ਹਿਲਾਉਣ ਦੀ ਛਾਤੀ ਅਤੇ ਚੁਕਾਈ ਦੀ ਰਾਣ ਸੁਥਰੀ ਥਾਂ ਵਿੱਚ ਖਾਣਾ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੀਆਂ ਧੀਆਂ ਤੇਰੇ ਸਣੇ, ਕਿਉਂ ਜੋ ਇਸਰਾਏਲੀਆਂ ਦੇ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਜੋ ਦਿੱਤੀਆਂ ਜਾਂਦੀਆਂ ਹਨ ਇਹ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਅਧਿਕਾਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ। See the chapter |