ਲੇਵੀਆਂ 16:16 - ਪਵਿੱਤਰ ਬਾਈਬਲ16 ਇਸ ਤਰ੍ਹਾਂ ਹਾਰੂਨ ਨਾਪਾਕਤਾ, ਜੁਰਮਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਦੇ ਕਾਰਣ ਅੱਤ ਪਵਿੱਤਰ ਸਥਾਨ ਖਾਤਰ ਪਰਾਸਚਿਤ ਕਰਨ ਲਈ ਇਹ ਗੱਲਾਂ ਕਰੇਗਾ। ਹਾਰੂਨ ਨੂੰ ਇਹ ਗੱਲਾਂ ਮੰਡਲੀ ਵਾਲੇ ਤੰਬੂ ਲਈ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਪਲੀਤ ਲੋਕਾਂ ਦੇ ਵਿੱਚਕਾਰ ਗਡਿਆ ਹੋਇਆ ਹੈ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਇਸਰਾਏਲੀਆਂ ਦੀ ਅਸ਼ੁੱਧਤਾਈ ਦੇ ਕਾਰਨ ਅਤੇ ਉਨ੍ਹਾਂ ਦੇ ਪਾਪਾਂ ਵਿੱਚ ਉਨ੍ਹਾਂ ਦੇ ਅਪਰਾਧਾਂ ਦੇ ਕਾਰਨ, ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਏਸੇ ਤਰਾਂ ਜਿਹੜਾ ਉਨ੍ਹਾਂ ਦੇ ਵਿੱਚ, ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ ਮੰਡਲੀ ਦੇ ਡੇਰੇ ਦੇ ਲਈ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ। See the chapter |