ਲੇਵੀਆਂ 16:21 - ਪਵਿੱਤਰ ਬਾਈਬਲ21 ਹਾਰੂਨ ਆਪਣੇ ਦੋਵੇਂ ਹੱਥ ਜਿਉਂਦੇ ਬੱਕਰੇ ਦੇ ਸਿਰ ਤੇ ਰੱਖੇਗਾ। ਫ਼ੇਰ ਉਹ ਬੱਕਰੇ ਉੱਪਰ ਇਸਰਾਏਲ ਦੇ ਲੋਕਾਂ ਦੇ ਪਾਪਾਂ ਅਤੇ ਜ਼ੁਰਮਾਂ ਨੂੰ ਕਬੂਲ ਕਰੇਗਾ। ਇਸ ਤਰ੍ਹਾਂ ਹਾਰੂਨ ਲੋਕਾਂ ਦੇ ਪਾਪ ਬੱਕਰੇ ਦੇ ਸਿਰ ਤੇ ਧਰ ਦੇਵੇਗਾ। ਫ਼ੇਰ ਉਹ ਬੱਕਰੇ ਨੂੰ ਮਾਰੂਥਲ ਵਿੱਚ ਭੇਜ ਦੇਵੇਗਾ। ਇੱਕ ਆਦਮੀ ਇਸ ਬੱਕਰੇ ਦੀ ਦੂਰ ਤੱਕ ਅਗਵਾਈ ਕਰਨ ਲਈ ਤਿਆਰ ਖੜ੍ਹਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਧਰੇ ਅਤੇ ਇਸਰਾਏਲੀਆਂ ਦੀਆਂ ਬਦੀਆਂ ਨੂੰ ਅਤੇ ਉਨ੍ਹਾਂ ਦੇ ਸਾਰਿਆਂ ਪਾਪਾਂ ਵਿੱਚ ਉਨ੍ਹਾਂ ਦੇ ਸਾਰੇ ਅਪਰਾਧਾਂ ਨੂੰ ਬੱਕਰੇ ਦੇ ਸਿਰ ਉੱਤੇ ਉਨ੍ਹਾਂ ਨੂੰ ਧਰ ਕੇ ਉਸ ਦੇ ਉੱਤੇ ਇਕਰਾਰ ਕਰੇ ਅਤੇ ਉਸ ਨੂੰ ਕਿਸੇ ਤਿਆਰ ਮਨੁੱਖ ਦੇ ਹੱਥ ਨਾਲ ਉਜਾੜ ਵਿੱਚ ਭੇਜ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ। See the chapter |