ਲੇਵੀਆਂ 16:24 - ਪਵਿੱਤਰ ਬਾਈਬਲ24 ਉਹ ਆਪਣੇ ਸ਼ਰੀਰ ਨੂੰ ਕਿਸੇ ਪਵਿੱਤਰ ਸਥਾਨ ਤੇ ਪਾਣੀ ਨਾਲ ਧੋਵੇਗਾ। ਫ਼ੇਰ ਉਹ ਆਪਣੇ ਦੂਸਰੇ ਖਾਸ ਵਸਤਰ ਪਹਿਨਕੇ ਬਾਹਰ ਆਵੇਗਾ ਅਤੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇਗਾ ਅਤੇ ਆਪਣੇ-ਆਪ ਅਤੇ ਲੋਕਾਂ ਲਈ ਪਰਾਸਚਿਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)24 ਅਤੇ ਉਹ ਆਪਣੇ ਸਰੀਰ ਨੂੰ ਪਵਿੱਤ੍ਰ ਥਾਂ ਵਿੱਚ ਪਾਣੀ ਨਾਲਧੋਕੇ ਆਪਣੇ ਲੀੜੇ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਲਈ ਪ੍ਰਾਸਚਿਤ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ। See the chapter |