ਲੇਵੀਆਂ 23:22 - ਪਵਿੱਤਰ ਬਾਈਬਲ22 “ਇਸਤੋਂ ਇਲਾਵਾ, ਜਦੋਂ ਤੁਸੀਂ ਆਪਣੀ ਧਰਤੀ ਤੋਂ ਫ਼ਸਲਾਂ ਦੀ ਵਾਢੀ ਕਰੋ ਤਾਂ ਆਪਣੇ ਖੇਤ ਨੂੰ ਪੂਰੇ ਕਿਨਾਰਿਆਂ ਤੱਕ ਨਾ ਵੱਢੋ। ਜਿਹੜਾ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਉਸ ਨੂੰ ਨਾ ਚੁੱਕੋ। ਇਹ ਚੀਜ਼ਾਂ ਗਰੀਬ ਲੋਕਾਂ ਅਤੇ ਤੁਹਾਡੇ ਦੇਸ਼ ਵਿੱਚੋਂ ਗੁਜ਼ਰਨ ਵਾਲੇ ਪਰਦੇਸੀਆਂ ਲਈ ਛੱਡ ਦਿਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” See the chapterਪਵਿੱਤਰ ਬਾਈਬਲ O.V. Bible (BSI)22 ਅਤੇ ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਹਾੜੀ ਵੱਢੋ ਤਾਂ ਤੂੰ ਵੱਢਣ ਵੇਲੇ ਆਪਣੀ ਪੈਲੀ ਦੀਆਂ ਨੁੱਕਰਾਂ ਸਾਰੀਆਂ ਨਾ ਵੱਢੀਂ, ਨਾ ਤੂੰ ਆਪਣੀ ਹਾੜੀ ਦਾ ਕੋਈ ਸਿਲਾ ਚੁਗੀਂ। ਤੂੰ ਉਨ੍ਹਾਂ ਨੂੰ ਕੰਗਾਲ ਅਤੇ ਓਪਰੇ ਦੇ ਲਈ ਛੱਡੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 “ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” See the chapter |