ਲੇਵੀਆਂ 6:27 - ਪਵਿੱਤਰ ਬਾਈਬਲ27-28 ਪਾਪ ਦੀ ਭੇਟ ਦੇ ਮਾਸ ਨੂੰ ਛੂਹਣਾ ਕਿਸੇ ਬੰਦੇ ਜਾਂ ਚੀਜ਼ ਨੂੰ ਪਵਿੱਤਰ ਬਣਾਉਂਦਾ ਹੈ। “ਜੇਕਰ ਥੋੜਾ ਜਿਹਾ ਖੂਨ ਵੀ ਕਿਸੇ ਬੰਦੇ ਦੇ ਕੱਪੜਿਆਂ ਉੱਤੇ ਪੈ ਜਾਵੇ, ਉਸ ਨੂੰ ਆਪਣੇ ਕੱਪੜੇ ਪਵਿੱਤਰ ਸਥਾਨ ਵਿੱਚ ਧੋ ਲੈਣੇ ਚਾਹੀਦੇ ਹਨ। ਜੇ ਪਾਪ ਦੀ ਭੇਟ ਨੂੰ ਮਿੱਟੀ ਦੇ ਬਰਤਨ ਵਿੱਚ ਉਬਾਲਿਆ ਗਿਆ ਹੋਵੇ, ਤਾਂ ਉਸ ਬਰਤਨ ਨੂੰ ਭੰਨ ਦੇਣਾ ਚਾਹੀਦਾ ਹੈ। ਜੇ ਪਾਪ ਦੀ ਭੇਟ ਨੂੰ ਪਿੱਤਲ ਦੇ ਭਾਂਡੇ ਵਿੱਚ ਉਬਾਲਿਆ ਗਿਆ ਹੋਵੇ, ਉਸ ਭਾਂਡੇ ਨੂੰ ਪਾਣੀ ਨਾਲ ਹੰਘਾਲ ਕੇ ਧੋ ਲੈਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਜੋ ਕੁਝ ਉਸ ਦੇ ਮਾਸ ਨੂੰ ਛੋਹੇ ਸੋ ਪਵਿੱਤ੍ਰ ਹੋਵੇ ਅਤੇ ਜੇ ਉਸ ਦੇ ਲਹੂ ਦੀ ਕਿਸੇ ਲੀੜੇ ਉੱਤੇ ਛਿੱਟ ਪੈ ਜਾਵੇ ਤਾਂ ਤੂੰ ਉਸ ਨੂੰ ਜਿਸ ਦੇ ਉੱਤੇ ਛਿੱਟ ਪਈ ਪਵਿੱਤ੍ਰ ਥਾਂ ਵਿੱਚ ਧੋ ਸੁੱਟੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ। See the chapter |