ਲੂਕਾ ਦੀ ਇੰਜੀਲ 2:15 - ਪਵਿੱਤਰ ਬਾਈਬਲ15 ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।” See the chapterਪਵਿੱਤਰ ਬਾਈਬਲ O.V. Bible (BSI)15 ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ। See the chapterਪਵਿੱਤਰ ਬਾਈਬਲ (Revised Common Language North American Edition)15 ਜਦੋਂ ਸਵਰਗਦੂਤ ਉੱਥੋਂ ਸਵਰਗ ਨੂੰ ਵਾਪਸ ਚਲੇ ਗਏ ਤਾਂ ਚਰਵਾਹਿਆਂ ਨੇ ਆਪਸ ਵਿੱਚ ਕਿਹਾ, “ਆਓ, ਅਸੀਂ ਬੈਤਲਹਮ ਨੂੰ ਚੱਲੀਏ ਅਤੇ ਜੋ ਘਟਨਾ ਉੱਥੇ ਵਾਪਰੀ ਹੈ ਜਿਸ ਦੇ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ, ਜਾ ਕੇ ਦੇਖੀਏ ।” See the chapterਪੰਜਾਬੀ ਮੌਜੂਦਾ ਤਰਜਮਾ15 ਜਦੋਂ ਸਵਰਗਦੂਤ ਸਵਰਗ ਚੱਲੇ ਗਏ ਤੱਦ ਚਰਵਾਹਿਆਂ ਨੇ ਆਪਸ ਵਿੱਚ ਵਿਚਾਰ ਕੀਤਾ, “ਆਓ ਅਸੀਂ ਬੇਥਲੇਹੇਮ ਜਾ ਕੇ ਉਹ ਸੱਭ ਵੇਖੀਈਏ, ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ।” See the chapterPunjabi Standard Bible15 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਸਵਰਗਦੂਤ ਉਨ੍ਹਾਂ ਕੋਲੋਂ ਸਵਰਗ ਨੂੰ ਚਲੇ ਗਏ ਤਾਂ ਚਰਵਾਹੇ ਆਪਸ ਵਿੱਚ ਕਹਿਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਖ਼ਬਰ ਪ੍ਰਭੂ ਨੇ ਸਾਨੂੰ ਦਿੱਤੀ ਹੈ।” See the chapter |