ਲੂਕਾ ਦੀ ਇੰਜੀਲ 7:16 - ਪਵਿੱਤਰ ਬਾਈਬਲ16 ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।” See the chapterਪਵਿੱਤਰ ਬਾਈਬਲ O.V. Bible (BSI)16 ਤਾਂ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਭਈ ਸਾਡੇ ਵਿੱਚ ਵੱਡਾ ਨਬੀ ਉੱਠਿਆ, ਨਾਲੇ ਪਰਮੇ਼ਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ। See the chapterਪਵਿੱਤਰ ਬਾਈਬਲ (Revised Common Language North American Edition)16 ਇਹ ਦੇਖ ਕੇ ਸਾਰੇ ਲੋਕਾਂ ਉੱਤੇ ਡਰ ਛਾ ਗਿਆ । ਉਹ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਸਾਡੇ ਵਿੱਚ ਇੱਕ ਮਹਾਨ ਨਬੀ ਪ੍ਰਗਟ ਹੋਏ ਹਨ । ਪਰਮੇਸ਼ਰ ਨੇ ਆਪਣੇ ਲੋਕਾਂ ਦੀ ਸੁੱਧ ਲਈ ਹੈ ।” See the chapterਪੰਜਾਬੀ ਮੌਜੂਦਾ ਤਰਜਮਾ16 ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿੱਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।” See the chapterPunjabi Standard Bible16 ਸਭ ਲੋਕਾਂ ਉੱਤੇ ਭੈ ਛਾ ਗਿਆ ਅਤੇ ਉਹ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ, “ਸਾਡੇ ਵਿਚਕਾਰ ਇੱਕ ਵੱਡਾ ਨਬੀ ਉੱਠਿਆ ਹੈ ਅਤੇ ਪਰਮੇਸ਼ਰ ਨੇ ਆਪਣੇ ਲੋਕਾਂ ਦੀ ਸੁੱਧ ਲਈ ਹੈ।” See the chapter |