ਲੂਕਾ ਦੀ ਇੰਜੀਲ 7:38 - ਪਵਿੱਤਰ ਬਾਈਬਲ38 ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)38 ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। See the chapterਪਵਿੱਤਰ ਬਾਈਬਲ (Revised Common Language North American Edition)38 ਉਹ ਯਿਸੂ ਦੇ ਪਿੱਛੇ, ਪੈਰਾਂ ਦੇ ਕੋਲ ਖੜ੍ਹੀ ਹੋ ਕੇ ਰੋਣ ਲੱਗੀ । ਉਹ ਆਪਣੇ ਹੰਝੂਆਂ ਨਾਲ ਯਿਸੂ ਦੇ ਪੈਰ ਭਿਉਂ ਰਹੀ ਸੀ ਅਤੇ ਆਪਣੇ ਵਾਲਾਂ ਨਾਲ ਉਹਨਾਂ ਨੂੰ ਪੂੰਝ ਰਹੀ ਸੀ । ਉਹ ਯਿਸੂ ਦੇ ਪੈਰਾਂ ਨੂੰ ਵਾਰ ਵਾਰ ਚੁੰਮ ਰਹੀ ਸੀ ਅਤੇ ਪੈਰਾਂ ਉੱਤੇ ਅਤਰ ਲਾ ਰਹੀ ਸੀ । See the chapterਪੰਜਾਬੀ ਮੌਜੂਦਾ ਤਰਜਮਾ38 ਫਿਰ ਉਹ ਯਿਸ਼ੂ ਦੇ ਚਰਨਾਂ ਕੋਲ ਗੋਡੇ ਟੇਕ ਕੇ ਰੋਣ ਲੱਗੀ। ਉਸ ਦੇ ਹੰਝੂਆਂ ਨਾਲ ਪ੍ਰਭੂ ਦੇ ਪੈਰ ਗਿੱਲੇ ਹੋ ਗਏ। ਫਿਰ ਉਸ ਨੇ ਆਪਣੇ ਵਾਲਾਂ ਨਾਲ ਪ੍ਰਭੂ ਦੇ ਪੈਰ ਪੂੰਝੇ, ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਉਸ ਦੇ ਪੈਰਾਂ ਉੱਤੇ ਡੋਲ੍ਹਿਆ। See the chapterPunjabi Standard Bible38 ਅਤੇ ਉਸ ਦੇ ਪੈਰਾਂ ਦੇ ਕੋਲ ਪਿੱਛੇ ਖੜ੍ਹੀ ਹੋ ਕੇ ਰੋਂਦੀ ਹੋਈ ਉਸ ਦੇ ਪੈਰਾਂ ਨੂੰ ਆਪਣੇ ਹੰਝੂਆਂ ਨਾਲ ਭਿਉਣ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝਣ ਲੱਗੀ ਤੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਉਨ੍ਹਾਂ 'ਤੇ ਅਤਰ ਮਲਿਆ। See the chapter |