ਮਲਾਕੀ 2:14 - ਪਵਿੱਤਰ ਬਾਈਬਲ14 ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)14 ਤੁਸੀਂ ਆਖਦੇ ਹੋ, ਕੀ ਸਬੱਬ ਹੈ? ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ। See the chapter |